Dec 22, 2021
667 Views
0 0

ਸਾਕਾ ਚਮਕੌਰ ਸਾਹਿਬ ਸਾਹਿਬਜ਼ਾਦਾ ਅਜੀਤ ਸਿੰਘ ਜੀ ਅਤੇ ਸਾਹਿਬਜ਼ਾਦਾ ਜੁਝਾਰ ਸਿੰਘ ਜੀ ਦਾ ਸ਼ਹੀਦੀ ਦਿਵਸ ਅਜੇ ਦੇ ਦਿਨ ਗੁਰੂ ਗੋਬਿੰਦ ਸਿੰਘ ਜੀ 40 ਸਿੰਘਾਂ ਨਾਲ ਚਮਕੌਰ ਸਾਹਿਬ ਪਹੁੰਚੇ…

Written by


ਸਾਕਾ ਚਮਕੌਰ ਸਾਹਿਬ
ਸਾਹਿਬਜ਼ਾਦਾ ਅਜੀਤ ਸਿੰਘ ਜੀ ਅਤੇ ਸਾਹਿਬਜ਼ਾਦਾ ਜੁਝਾਰ ਸਿੰਘ ਜੀ ਦਾ ਸ਼ਹੀਦੀ ਦਿਵਸ

ਅਜੇ ਦੇ ਦਿਨ ਗੁਰੂ ਗੋਬਿੰਦ ਸਿੰਘ ਜੀ 40 ਸਿੰਘਾਂ ਨਾਲ ਚਮਕੌਰ ਸਾਹਿਬ ਪਹੁੰਚੇ ਸੀ। ਇੱਥੇ ਚਮਕੌਰ ਦੀ ਗੜ੍ਹੀ ਵਿੱਚ ਗੁਰੂ ਜੀ ਨੇ ਮੁਗਲਾਂ ਦੀ 10 ਲੱਖ ਫੌਜ ਨਾਲ ਮੁਕਾਬਲਾ ਕੀਤਾ। ਗੁਰੂ ਜੀ ਪੰਜ-ਪੰਜ ਸਿੰਘਾਂ ਦਾ ਜੱਥਾ ਜੰਗ ਦੇ ਮੈਦਾਨ ਵਿੱਚ ਮੁਕਾਬਲੇ ਲਈ ਭੇਜਦੇ ਸਨ। ਜਦੋਂ ਕੁਝ ਸਿੰਘ ਸ਼ਹੀਦ ਹੋ ਗਏ ਤਾਂ ਸਾਹਿਬਜ਼ਾਦਾ ਅਜੀਤ ਸਿੰਘ, ਗੁਰੂ ਜੀ ਤੋਂ ਆਗਿਆ ਲੈ ਕੇ ਜੰਗ ਦੇ ਮੈਦਾਨ ਵਿੱਚ ਗਏ। ਸਾਹਿਬਜ਼ਾਦਾ ਅਜੀਤ ਸਿੰਘ ਵੱਡੀ ਗਿਣਤੀ ਵਿੱਚ ਦੁਸ਼ਮਣ ਫੌਜ ਨੂੰ ਮਾਰਕੇ ਜੰਗ ਦੇ ਮੈਦਾਨ ਵਿੱਚ ਸ਼ਹਾਦਤ ਪ੍ਰਾਪਤ ਕਰ ਗਏ।
ਗੁਰੂ ਜੀ ਨੇ ਇਸਤੋਂ ਬਾਅਦ ਸਾਹਿਬਜ਼ਾਦਾ ਜੁਝਾਰ ਸਿੰਘ ਨੂੰ ਪੰਜ ਸਿੰਘਾਂ ਨਾਲ ਜੰਗ ਦੇ ਮੈਦਾਨ ਵਿੱਚ ਭੇਜਿਆ। ਸਾਹਿਬਜ਼ਾਦਾ ਜੁਝਾਰ ਸਿੰਘ ਦੁਸ਼ਮਣ ਦਾ ਮੁਕਾਬਲਾ ਕਰਦੇ ਹੋਏ ਅੱਗੇ ਵਧਣ ਲੱਗੇ। ਕਈ ਸੈਨਿਕਾਂ ਨੂੰ ਖਤਮ ਕਰਨ ਉਪਰੰਤ ਸਾਹਿਬਜ਼ਾਦਾ ਜੁਝਾਰ ਸਿੰਘ ਵੀ ਸ਼ਹੀਦ ਹੋ ਗਏ। ਇਸ ਸਮੇਂ ਇਹਨਾਂ ਸਾਹਿਬਜ਼ਾਦਿਆਂ ਦੀ ਉਮਰ 17 ਸਾਲ ਅਤੇ 15 ਸਾਲ ਦੀ ਸੀ।
ਇਹਨਾਂ ਦੀ ਛੋਟੀ ਉਮਰ ਵਿੱਚ ਵੱਡੀ ਕੁਰਬਾਨੀ ਨੂੰ ਵੇਖਦੇ ਹੋਏ, ਸਤਿਕਾਰ ਵਜੋਂ ਇਹਨਾਂ ਨੂੰ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਕਿਹਾ ਜਾਂਦਾ ਹੈ। 🙏 🙏

#CharSahibzade #MataGujriji #GuruGobindSinghJi #Sikhi #Sikhism #Khalsa #KhalsaAid
#shaheedipurab #babaajitsinghji #babajhujharsinghji




Source

Article Categories:
Khalsa Aid

Leave a Reply